ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦੇ ਮਹਾਨ ਸੈਨਾਪਤੀ ਸਨ। ਉਹਨਾਂ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਉਹਨਾਂ ਨੂੰ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਹਨਾਂ ਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਹਨਾਂ ਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਹਨਾਂ ਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਹਨਾਂ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਏ। ਗੁਰੂ ਜੀ ਨੇ ਹੀ ਉਹਨਾਂ ਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।
Create your
podcast in
minutes
It is Free