ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਕੱਲ੍ਹ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਅੱਜ ਯਾਨੀ 13 ਫਰਵਰੀ ਨੂੰ 10 ਵਜੇ ‘ਦਿੱਲੀ ਕੂਚ’ ਕਰਨਗੇ।
Create your
podcast in
minutes
It is Free