ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਉਰਫ਼ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਨੂੰ ਦੋਸ਼ੀ ਮੰਨਦੇ ਹੋਏ ਉਸ 'ਤੇ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਬੈਲਟ ਪੇਪਰਾਂ ਦੀ ਜਾਂਚ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਅੱਠ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ, ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਦੇ ਹੱਕ ਵਿੱਚ ਸਨ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਪ੍ਰਜ਼ਾਈਡਿੰਗ ਅਫ਼ਸਰ ਨੇ ਜਾਣਬੁੱਝ ਕੇ 8 ਬੈਲਟ ਪੇਪਰਾਂ ਨੂੰ ਰੱਦ ਕਰ ਦਿੱਤਾ। ਇਸ ਲਈ ਅਸੀਂ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੂੰ ਜੇਤੂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਮੇਅਰ ਐਲਾਨਦੇ ਹਾਂ।
Create your
podcast in
minutes
It is Free