ਰਾਜ ਸਭਾ ਚੋਣਾਂ ਵਿਚ ਕਰਾਸ ਵੋਟਿੰਗ ਕਰਕੇ ਮਿਲੀ ਹਾਰ ਤੋਂ ਇਕ ਦਿਨ ਮਗਰੋਂ ਕਾਂਗਰਸ ਨੇ ਅੱਜ ਹਿਮਾਚਲ ਪ੍ਰਦੇਸ਼ ਵਿਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਆਪਣੀ ਸਰਕਾਰ ਨੂੰ ਬਚਾਉਣ ਲਈ ਪੂਰੀ ਵਾਹ ਲਾ ਦਿੱਤੀ। ਸੁੱਖੂ ਸਰਕਾਰ ’ਚ ਮੰਤਰੀ ਵਿਕਰਮਾਦਿੱਤਿਆ ਸਿੰਘ ਵੱਲੋਂ ਅੱਜ ਸਵੇਰੇ ਅਸਤੀਫ਼ਾ ਦੇਣ ਦੇ ਕੀਤੇ ਐਲਾਨ ਨਾਲ ਪਾਰਟੀ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਜ਼ਰੂਰ ਲੱਗਿਆ ਪਰ ਵਿਕਰਮਾਦਿੱਤਿਆ ਸਿੰਘ ਸ਼ਾਮ ਨੂੰ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਿਆ।
Create your
podcast in
minutes
It is Free