ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਬਾਦਲ ਪਰਿਵਾਰ ਨੂੰ ਸਿਆਸੀ ਮੁਹਾਜ਼ ’ਤੇ ਘੇਰਨ ਲਈ ਪਹਾੜਾਂ ਦੀ ਜੱਦ ਵਿਚ ਪੈਂਦੇ ਸੁੱਖ ਵਿਲਾਸ ਹੋਟਲ ਨੂੰ ਕਰੋੜਾਂ ਰੁਪਏ ਦੇ ਟੈਕਸਾਂ ’ਚ ਛੋਟ ਦੇਣ ਲਈ ਬਣਾਈ ‘ਈਕੋ ਟੂਰਿਜ਼ਮ ਨੀਤੀ’ ਉੱਤੇ ਉਂਗਲ ਉਠਾਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਿਰਫ ਇੱਕੋ ਸੁੱਖ ਵਿਲਾਸ ਹੋਟਲ ਲਈ ਬਣਾਈ ਗਈ ਜਿਸ ਤਹਿਤ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਇਸ ਹੋਟਲ ਨੂੰ ਸਰਕਾਰੀ ਖਜ਼ਾਨੇ ’ਚੋਂ 108 ਕਰੋੜ ਰੁਪਏ ਦੇ ਟੈਕਸਾਂ ਦੀ ਛੋਟ ਦਿੱਤੀ ਗਈ। ਮੁੱਖ ਮੰਤਰੀ ਨੇ ਅੱਜ ਮੀਡੀਆ ਕੋਲ ਖੁਲਾਸਾ ਕੀਤਾ ਕਿ ‘ਈਕੋ ਟੂਰਿਜ਼ਮ ਨੀਤੀ’ ਦਾ ਫਾਇਦਾ ਸਿਰਫ ਬਾਦਲ ਪਰਿਵਾਰ ਨੂੰ ਮਿਲਿਆ।
Budget: ਪੰਜਾਬ ਸਰਕਾਰ ਨੇ ਬੈਂਕਾਂ ਵਿਚ ਪਏ ਅਣਵਰਤੇ ਫੰਡਾਂ ਨੂੰ ਸਰਕਾਰੀ ਖ਼ਜ਼ਾਨੇ ’ਚ ਜਮ੍ਹਾ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਵਿੱਤ ਵਿਭਾਗ ਨੇ ਸੂਬੇ ਵਿਚ ਵੱਖ ਵੱਖ ਵਿਭਾਗਾਂ ਨੂੰ ਜਾਰੀ ਕੀਤੇ ਫੰਡਾਂ ਦਾ ਹਿਸਾਬ-ਕਿਤਾਬ ਲਗਾਉਣਾ ਸ਼ੁਰੂ ਕੀਤਾ ਹੈ ਅਤੇ ਅਗਲੇ ਵਿੱਤੀ ਵਰ੍ਹੇ ਤੋਂ ਪਹਿਲਾਂ ਪੁਰਾਣੇ ਫੰਡ ਖ਼ਜ਼ਾਨੇ ਵਿਚ ਜਮ੍ਹਾ ਕਰਾਉਣ ਦੀ ਕਵਾਇਦ ਸ਼ੁਰੂ ਕੀਤੀ ਹੈ।
Create your
podcast in
minutes
It is Free