ਕੇਂਦਰ ਸਰਕਾਰ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਨਾਗਰਿਕਤਾ ਸੋਧ ਐਕਟ (CAA) 2019 ਪੂਰੇ ਦੇਸ਼ ਵਿਚ ਲਾਗੂ ਕਰ ਦਿੱਤਾ ਹੈ। ਵਿਵਾਦਿਤ ਕਾਨੂੰਨ ਹਾਲਾਂਕਿ ਚਾਰ ਸਾਲ ਪਹਿਲਾਂ ਹੀ ਪਾਸ ਹੋ ਗਿਆ ਸੀ ਪਰ ਮੋਦੀ ਸਰਕਾਰ ਨੇ ਐਕਟ ਦੇ ਨੇਮ ਹੁਣ ਨੋਟੀਫਾਈ ਕੀਤੇ ਹਨ। ਇਸ ਕਾਨੂੰਨ ਦੇ ਅਮਲ ਵਿਚ ਆਉਣ ਨਾਲ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਤੋਂ ਆਏ ਗੈਰ-ਮੁਸਲਿਮ ਪਰਵਾਸੀਆਂ- ਹਿੰਦੂਆਂ, ਸਿੱਖਾਂ, ਜੈਨ, ਬੋਧੀ, ਪਾਰਸੀ ਤੇ ਈਸਾਈਆਂ- ਲਈ ਭਾਰਤੀ ਨਾਗਰਿਕਤਾ ਹਾਸਲ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਦੌਰਾਨ ਇਹਤਿਆਤੀ ਪ੍ਰਬੰਧ ਵਜੋਂ ਕੌਮੀ ਰਾਜਧਾਨੀ ਵਿਚ ਸ਼ਾਹੀਨ ਬਾਗ਼, ਜਾਮੀਆ ਤੇ ਹੋਰਨਾਂ ਇਲਾਕਿਆਂ, ਜਿੱਥੇ ਬੀਤੇ ਵਿਚ ਸੀਏਏ-ਵਿਰੋਧੀ ਪ੍ਰਦਰਸ਼ਨ ਹੋਏ ਸਨ, ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ
Create your
podcast in
minutes
It is Free