ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਬਾਕੀ ਚਾਰ ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੀਜੀ ਸੂਚੀ ਵਿੱਚ ‘ਆਪ’ ਨੇ ਲੋਕ ਸਭਾ ਹਲਕਾ ਗੁਰਦਾਸਪੁਰ, ਲੁਧਿਆਣਾ ਤੇ ਫਿਰੋਜ਼ਪੁਰ ਤੋਂ ਤਿੰਨ ਮੌਜੂਦਾ ਵਿਧਾਇਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਫ਼ਿਰੋਜ਼ਪੁਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ, ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਲੁਧਿਆਣਾ ਅਤੇ ਚਾਰ ਦਿਨ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਨੂੰ ਲੋਕ ਸਭਾ ਹਲਕਾ ਜਲੰਧਰ(ਰਾਖਵੇਂ) ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ
Create your
podcast in
minutes
It is Free