ਕੇਂਦਰੀ ਚੋਣ ਕਮੇਟੀ ਨੇ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਚਾਰ ਹੋਰ ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ ਹਨ ਜਦੋਂ ਕਿ ਫ਼ਿਰੋਜ਼ਪੁਰ ਸੀਟ ਲਈ ਪੇਚ ਫਸ ਗਿਆ ਹੈ। ਕਾਂਗਰਸ ਦੀ ਇਸ ਤੀਜੀ ਸੂਚੀ ਅਨੁਸਾਰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਹਲਕੇ ਤੋਂ ਉਮੀਦਵਾਰ ਹੋਣਗੇ ਜਦੋਂ ਕਿ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਵਿਜੈਇੰਦਰ ਸਿੰਗਲਾ ਨੂੰ ਉਤਾਰਿਆ ਗਿਆ ਹੈ। ਕਾਂਗਰਸ ਪਾਰਟੀ ਨੇ ਹੁਣ ਤੱਕ ਇੱਕ ਹਿੰਦੂ ਵਰਗ ’ਚੋਂ ਉਮੀਦਵਾਰੀ ਦਿੱਤੀ ਹੈ ਜਦੋਂ ਕਿ ਦੋ ਔਰਤਾਂ ਨੂੰ ਟਿਕਟਾਂ ਦਿੱਤੀਆਂ ਹਨ।
Create your
podcast in
minutes
It is Free