ਸ਼੍ਰੋਮਣੀ ਅਕਾਲੀ ਦਲ ਹੁਣ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਮਾਮਲੇ ’ਤੇ ਦੁਚਿੱਤੀ ਵਿੱਚ ਫਸ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਹੁਣ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਹਾਅ ਦਾ ਨਾਅਰਾ ਮਾਰਿਆ ਹੈ। ਚਰਚੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਵੀ ਪਾਰਟੀ ’ਚੋਂ ਕੱਢ ਸਕਦਾ ਹੈ। ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
Create your
podcast in
minutes
It is Free