ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਮੁੱਚੀ ਭਾਜਪਾ ਨੂੰ ਲੋਕ ਸਭਾ ਚੋਣਾਂ ’ਚ ਨਕਾਰ ਕੇ ਜੁਆਬ ਦੇਣ ਅਤੇ ਪੰਜਾਬੀਆਂ ਨੂੰ ਨਫ਼ਰਤ ਕਰਨ ਵਾਲੇ ਇਨ੍ਹਾਂ ਭਾਜਪਾਈ ਆਗੂਆਂ ਨੂੰ ਚੋਣਾਂ ’ਚ ਵੋਟਾਂ ਰਾਹੀਂ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਹੁਣ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਦੀ ਚੁਣੀ ਹੋਈ ਸਰਕਾਰ ਡਿੱਗਣ ਦੀਆਂ ਗੱਲਾਂ ਕਰ ਰਹੇ ਹਨ, ਪਰ ਪੰਜਾਬੀ ਇਸ ਗੁੰਡਾਗਰਦੀ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ। ਦੋਵਾਂ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਸਰਕਾਰਾਂ ਡੇਗਣ ਦੀ ਮੁਹਾਰਤ ਪੰਜਾਬ ਵਿਚ ਨਹੀਂ ਚੱਲੇਗੀ।
Create your
podcast in
minutes
It is Free