ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ 2002 ਵਿੱਚ ਹੋਈ ਹੱਤਿਆ ਦੇ ਮਾਮਲੇ ਵਿੱਚ ਅੱਜ ਬਰੀ ਕਰ ਦਿੱਤਾ ਹੈ।
ਸਿਰਸਾ ਦੇ ਸੱਚਾ ਸੌਦਾ ਡੇਰੇ ਦਾ ਮੁਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਆਪਣੀਆਂ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਡੇਰਾ ਮੁਖੀ ਦੇ ਵਕੀਲ ਜਿਤੇਂਦਰ ਖੁਰਾਣਾ ਨੇ ਕਿਹਾ, ‘‘ਹਾਈ ਕੋਰਟ ਨੇ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੇਰੇ ਮੁਵੱਕਿਲ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਹੈ।’’ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦਲੀਲਾਂ ਪਹਿਲਾਂ ਹੀ ਮੁਕੰਮਲ ਹੋ ਗਈਆਂ ਸਨ ਅਤੇ ਹਾਈ ਕੋਰਟ ਨੇ ਅੱਜ ਫੈਸਲਾ ਸੁਣਾਇਆ ਹੈ
Create your
podcast in
minutes
It is Free