ਭਗਤ ਪੂਰਨ ਸਿੰਘ, ਜਿਨ੍ਹਾਂ ਦਾ ਪਹਿਲਾ ਨਾਂ ਰਾਮਜੀ ਦਾਸ ਸੀ, ਦਾ ਜਨਮ 4 ਜੂਨ 1904 ਨੂੰ ਛਿੱਬੂ ਮੱਲ ਅਤੇ ਮਹਿਤਾਬ ਕੌਰ ਦੇ ਘਰ ਪਿੰਡ ਰਾਜੇਵਾਲ ਰੇਹਣੋ, ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਸ਼ਾਹੂਕਾਰ ਸਨ ਅਤੇ ਮਾਤਾ ਧਾਰਮਿਕ ਬਿਰਤੀ ਦੇ ਮਾਲਿਕ ਸਨ।
1934ਈ. ਨੂੰ ਗੁਰਦੁਆਰੇ ਦੇ ਬੂਹੇ ਅੱਗਿਓਂ ਇੱਕ ਗੂੰਗਾ ਅਤੇ ਲੂਲ੍ਹਾ ਬੱਚਾ ਮਿਲਿਆ, ਜਿਸ ਨੇ ਉਨ੍ਹਾਂ ’ਚ ਮੁਹੱਬਤ ਦੀ ਰਹਿਮ ਰੂਪੀ ਚਿਣਗ ਪੈਦਾ ਕੀਤੀ। ਭਗਤ ਪੂਰਨ ਸਿੰਘ ਨੇ ਇਸ ਬੱਚੇ ਦੀ ਸੰਭਾਲ ਕੀਤੀ ਅਤੇ ਇਸ ਬੱਚੇ ਦਾ ਨਾਂ ਮਗਰੋਂ ‘ਪਿਆਰਾ ਸਿੰਘ’ ਰੱਖਿਆ। ਉਨ੍ਹਾਂ ਨੇ 14 ਸਾਲ ਉਸ ਨੂੰ ਮੋਢਿਆਂ ਉੱਤੇ ਚੁੱਕ ਕੇ ਘੁੰਮਾਇਆ ਅਤੇ ਵੱਡਾ ਕੀਤਾ। ਚਿਕਿਤਸਿਕ ਸਮਾਜਿਕ ਸੰਸਥਾ ‘ਪਿੰਗਲਵਾੜਾ’ ਦੀ ਬੁਨਿਆਦ ਵੀ ਸ਼ਾਇਦ ਓਦੋਂ ਹੀ ਰੱਖੀ ਗਈ ਜਦੋਂ ਭਗਤ ਪੂਰਨ ਨੇ ਪਿਆਰਾ ਸਿੰਘ ਨੂੰ ਆਪਣੀ ਦੇਖ-ਰੇਖ ਵਿੱਚ ਲਿਆਂਦਾ ਸੀ। ਕਿਸੇ ਨੂੰ ਚਿੱਤ-ਚੇਤਾ ਵੀ ਨਹੀਂ ਸੀ ਕਿ ਇਸ ਘਟਨਾ ਮਗਰੋਂ ਇੱਕ ਬਹੁਤ ਵੱਡੀ ਸੰਸਥਾ ਜਨਮ ਲੈ ਸਕਦੀ ਹੈ
Create your
podcast in
minutes
It is Free