ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ। ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਮਗਰੋਂ ਕੋਰ ਕਮੇਟੀ ਦੀ ਇੱਥੇ ਕਰੀਬ ਛੇ ਘੰਟੇ ਚੱਲੀ ਮੀਟਿੰਗ ਵਿਚ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਕੀਤੀ ਗਈ। ਕੋਰ ਕਮੇਟੀ ਦੇ ਕਿਸੇ ਮੈਂਬਰ ਨੇ ਮੀਟਿੰਗ ਦੌਰਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ’ਤੇ ਕੋਈ ਸਵਾਲ ਖੜ੍ਹਾ ਨਹੀਂ ਕੀਤਾ ਬਲਕਿ ਉਨ੍ਹਾਂ ਦੀ ਅਗਵਾਈ ’ਤੇ ਪੂਰਾ ਭਰੋਸਾ ਪ੍ਰਗਟਾਇਆ। ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਦੇ ਮਾਮਲੇ ਵਿਚ ਇੱਕ ਤਰੀਕੇ ਨਾਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮੀਟਿੰਗ ਵਿਚ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਸਭ ਨੇ ਚੁੱਪ ਵੱਟੀ ਰੱਖੀ।
Create your
podcast in
minutes
It is Free