ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ’ਚ ਅੱਜ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੁਕਮਰਾਨ ਧਿਰ ਦੇ ਆਗੂ ਹਿੰਦੂ ਨਹੀਂ ਹਨ ਕਿਉਂਕਿ ਉਹ 24 ਘੰਟੇ ‘ਹਿੰਸਾ ਅਤੇ ਨਫ਼ਰਤ’ ਫੈਲਾਉਣ ’ਚ ਰੁੱਝੇ ਹੋਏ ਹਨ। ਇਸ ਬਿਆਨ ਦਾ ਸੱਤਾ ਧਿਰ ਨੇ ਜ਼ੋਰਦਾਰ ਵਿਰੋਧ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ’ਤੇ ਦੋਸ਼ ਲਾਇਆ ਕਿ ਉਸ ਨੇ ਸਾਰੇ ਹਿੰਦੂ ਸਮਾਜ ਨੂੰ ਹਿੰਸਕ ਆਖਿਆ ਹੈ। ਉਂਜ ਰਾਹੁਲ ਨੇ ਮੋਦੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਭਾਜਪਾ ਬਾਰੇ ਗੱਲ ਕਰ ਰਿਹਾ ਹੈ ਅਤੇ ਹੁਕਮਰਾਨ ਧਿਰ, ਆਰਐੱਸਐੱਸ ਤੇ ਮੋਦੀ ਪੂਰੇ ਹਿੰਦੂ ਸਮਾਜ ਦੀ ਨੁਮਾਇੰਦਗੀ ਨਹੀਂ ਕਰਦੇ ਹਨ।
Create your
podcast in
minutes
It is Free