ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਚਰਚਾ ਹੋਈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕੋਚਿੰਗ ਸੈਂਟਰਾਂ ਦੇ ਸੱਭਿਆਚਾਰ ਨੂੰ 'ਗੈਸ ਚੈਂਬਰ' ਦੱਸਿਆ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ 'ਆਪ' ਸਰਕਾਰ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ, ਜਦਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਵਾਬਦੇਹੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਮੌਤਾਂ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਚਿੰਗ ਸੈਂਟਰਾਂ ਨੂੰ ਚਲਾਉਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਮੌਜੂਦ ਹਨ, ਅਤੇ ਰਾਜ ਸਰਕਾਰਾਂ ਨੂੰ ਉਨ੍ਹਾਂ ਦੀ ਨਿਗਰਾਨੀ ਕਰਨੀ ਚਾਹੀਦੀ ਹੈ।
Create your
podcast in
minutes
It is Free