ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਤੇ ਬੱਦਲ ਫਟਣ ਦੀਆਂ ਘਟਨਾਵਾਂ ’ਚ ਘੱਟ ਤੋਂ ਘੱਟ 17 ਜਣਿਆਂ ਦੀ ਮੌਤ ਹੋ ਗਈ ਤੇ ਕਈ ਲੋਕ ਲਾਪਤਾ ਹੋ ਗਏ ਹਨ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਮਕਾਨਾਂ, ਪੁਲਾਂ ਤੇ ਸੜਕਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ’ਚ ਨਿਰਮੰਡ, ਸੈਂਜ ਤੇ ਮਲਾਣਾ, ਮੰਡੀ ’ਚ ਪਧਾਰ ਤੇ ਸ਼ਿਮਲਾ ਦੇ ਰਾਮਪੁਰ ’ਚ ਬੱਦਲ ਫਟਣ ਕਾਰਨ 5 ਜਣਿਆਂ ਦੀ ਮੌਤ ਹੋ ਗਈ ਤੇ 50 ਦੇ ਕਰੀਬ ਲੋਕ ਲਾਪਤਾ ਹੋ ਗਏ ਹਨ ਜਦਕਿ ਉੱਤਰਾਖੰਡ ’ਚ ਭਾਰੀ ਮੀਂਹ ਕਾਰਨ ਘੱਟ ਤੋਂ ਘੱਟ 12 ਜਣਿਆਂ ਦੀ ਮੌਤ ਹੋ ਗਈ ਹੈ
Create your
podcast in
minutes
It is Free