ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਫਰਾਂਸ ਦੌਰੇ ਦੀ ਨਹੀਂ ਮਿਲੀ ਇਜਾਜ਼ਤ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਦਸ ਮੈਂਬਰੀ ਵਫ਼ਦ ਨੂੰ ਪੈਰਿਸ ਓਲੰਪਿਕ ਵਿੱਚ ਸ਼ਾਮਲ ਭਾਰਤੀ ਖਿਡਾਰੀਆਂ ਲਈ ਉਲੀਕੇ ‘ਹੌਸਲਾ ਵਧਾਊ ਦੌਰੇ’ ਨੂੰ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸੁੱਰਖਿਆ ਦਾ ਹਵਾਲਾ ਦੇਕੇ ਇਹ ਇਨਕਾਰ ਫਰਾਂਸ ਦੌਰੇ ਦੀ ਤੈਅ ਤਰੀਕ ਤੋਂ ਇਕ ਦਿਨ ਪਹਿਲਾਂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਹਾਕੀ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੈਰਿਸ ਜਾਣਾ ਚਾਹੁੰਦੇ ਸਨ।
Create your
podcast in
minutes
It is Free